Bhartiya Vidya Mandir School

Bhartiya Vidya Mandir School

Click to Download the Registration-cum-Admission Form for the Session 2026-27

Message Board

« Back

​ਬੀ.ਵੀ.ਐਮ. ਕਿਚਲੂ ਨਗਰ ਲੁਧਿਆਣਾ ਨੇ ਉਤਸ਼ਾਹ ਨਾਲ਼ ਮਨਾਇਆ : ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ\" « 21/Feb/2026

ਭਾਰਤੀਯ ਵਿੱਦਿਆ ਮੰਦਰ, ਕਿਚਲੂ ਨਗਰ, ਲੁਧਿਆਣਾ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਉਤਸ਼ਾਹ ਨਾਲ ਮਨਾਇਆ ਅਤੇ ਪੰਜਾਬੀ ਭਾਸ਼ਾ ਦੀ ਸੰਪੰਨ ਸੱਭਿਆਚਾਰਕ ਵਿਰਾਸਤ ਨੂੰ ਮੁੜ ਤੋਂ ਯਾਦ ਕੀਤਾ। ਸਕੂਲ ਵੱਲੋਂ ਇੱਕ ਆਕਰਸ਼ਕ ਪੰਜਾਬੀ ਕੈਲੀਗ੍ਰਾਫੀ ਮੁਕਾਬਲਾ ਅਤੇ ਨਾਹਰੇ ਲਿਖਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਪ੍ਰਾਇਮਰੀ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਕਲਾਤਮਕ ਸਮਰੱਥਾ ਨੂੰ ਉਜਾਗਰ ਕੀਤਾ।

ਪੰਜਾਬੀ ਵਿਭਾਗ ਤੋਂ ਸ਼੍ਰੀਮਤੀ ਸਰਬਜੀਤ ਕੌਰ ਨੇ ਦਿਵਸ ਬਾਰੇ ਬੋਲਦਿਆਂ ਕਿਹਾ ਕਿ ਮਾਤ ਭਾਸ਼ਾ ਦਾ ਮਹੱਤਵ ਸਭ ਤੋਂ ਜ਼ਰੂਰੀ ਅਤੇ ਅਹਿਮ ਹੈ। ਸਾਰੇ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਪਛਾਣ ਨੂੰ ਬਣਾਈ ਰੱਖਣ ਲਈ ਆਪਣੀ ਮਾਂ ਬੋਲੀ ਦੇ ਸਤਿਕਾਰ ਲਈ ਵਚਨਬੱਧ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਸਿੱਖਣ ਨਾਲ ਵਿਦਿਆਰਥੀਆਂ ਦੀਆਂ ਭਾਸ਼ਾਈ ਜੜ੍ਹਾਂ ਮਜ਼ਬੂਤ ਹੁੰਦੀਆਂ ਹਨ ਅਤੇ ਸਦਭਾਵਨਾ ਦਾ ਵਿਕਾਸ ਹੁੰਦਾ ਹੈ।

ਵਿਦਿਆਰਥੀਆਂ ਨੇ ਆਪਣੀ ਮਾਤ ਭਾਸ਼ਾ ਦੇ ਪ੍ਰਤੀ ਡੂੰਘਾ ਪਿਆਰ ਅਤੇ ਸਤਿਕਾਰ ਦਿਖਾਉਂਦੇ ਹੋਏ ਵੱਖ-ਵੱਖ ਮੁਕਾਬਲਿਆਂ  ਦੇ ਮਾਧਿਅਮ ਨਾਲ ਆਪਣੀ ਕਲਾਤਮਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ।

ਪ੍ਰਿੰਸੀਪਲ ਸ਼੍ਰੀਮਤੀ ਰੰਜੂ ਮੰਗਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ  "ਭਾਸ਼ਾ ਹੀ ਕਿਸੇ ਸੱਭਿਆਚਾਰ ਅਤੇ ਉਸਦੇ ਭਵਿੱਖ ਨੂੰ ਸੁਰੱਖਿਅਤ ਰੱਖਦੀ ਹੈ। ਇਸ ਲਈ ਸਭ ਨੂੰ ਆਪਣੀ ਮਾਂ ਬੋਲੀ 'ਤੇ ਮਾਣ ਹੋਣਾ ਚਾਹੀਦਾ ਹੈ।"